JALANDHAR WEATHER

ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ

ਜਲੰਧਰ, 1 ਅਗਸਤ-ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫਤਾਰ ਕਰ ਲਏ ਗਏ ਹਨ ਤੇ ਈ.ਡੀ. ਦੀ ਟੀਮ ਉਨ੍ਹਾਂ ਨੂੰ ਸਿਵਲ ਹਸਪਤਾਲ ਲੈ ਕੇ ਜਾ ਰਹੀ ਹੈ। ਦੱਸ ਦਈਏ ਕਿ ਸਵੇਰ ਤੋਂ ਈ.ਡੀ. ਦੀ ਟੀਮ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਸੀ।ਈ.ਡੀ. ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ ਪੰਜ ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ ਸੀ। ਪਿਛਲੇ ਸਾਲ ਛਾਪੇਮਾਰੀ ਦੌਰਾਨ, ਜਾਂਚ ਏਜੰਸੀ ਨੇ ਸੰਭਾਵਨਾ ਜਤਾਈ ਸੀ ਕਿ ਇਹ ਜਾਇਦਾਦਾਂ ਘੁਟਾਲੇ ਦੇ ਪੈਸੇ ਨਾਲ ਖਰੀਦੀਆਂ ਗਈਆਂ ਸਨ। ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ 'ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦਾ ਦੋਸ਼ ਵੀ ਲੱਗਾ ਸੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ