ਲਾਹੌਰ ਬਰਾਂਚ ਨਹਿਰ ਸੰਗਤਪੁਰਾ ਨੇੜਿਓਂ ਨੌਜਵਾਨ ਦੀ ਮਿਲੀ ਲਾਸ਼
ਚੇਤਨਪੁਰਾ/ਜਗਦੇਵ ਕਲਾਂ, 4 ਅਗਸਤ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਦੇ ਖੇਤਰ ਲਾਹੌਰ ਬਰਾਂਚ ਪੁਲ ਸੰਗਤਪੁਰਾ ਨੇੜਿਓਂ ਨਹਿਰ ਵਿਚ ਤੈਰਦੀ ਹੋਈ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਜਾਂਗਲਾ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਨੌਜਵਾਨ ਆਪਣੇ ਘਰੋਂ 31 ਜੁਲਾਈ ਤੋਂ ਲਾਪਤਾ ਸੀ, ਜਿਸ ਦੀ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਦਿਨ ਤੋਂ ਹੀ ਭਾਲ ਕੀਤੀ ਜਾ ਰਹੀ ਸੀ।