ਸ਼ੰਭੂ ਪੁਲਿਸ ਨੇ ਚਾਰ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
ਰਾਜਪੁਰਾ , 4 ਅਗਸਤ (ਰਣਜੀਤ ਸਿੰਘ ) - ਸ਼ੰਭੂ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚਾਰ ਪਿਸਤੌਲ ਅਤੇ ਅੱਠ ਮੈਗਜ਼ੀਨ ਸਮੇਤ ਕਾਬੂ ਕਰਕੇ ਅਗਲੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਕ ਪੈਦਲ ਆ ਰਹੇ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਚਾਰ ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਹੋਏ ਹਨ। ਪੁਲਿਸ ਨੇ ਇਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਜੱਜ ਸਾਹਿਬ ਨੇ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।