ਹਾਦਸੇ ਦਾ ਸ਼ਿਕਾਰ ਹੋਏ ਕਰਨ ਔਜਲਾ

ਚੰਡੀਗੜ੍ਹ, 19 ਜੁਲਾਈ- ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਬਾਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ’ਚ ਉਨ੍ਹਾਂ ਦੀ ਟ੍ਰੈਕਿੰਗ ਕਾਰ ਪਲਟ ਜਾਂਦੀ ਹੈ ਅਤੇ ਉਹ ਇਸ ’ਚ ਜ਼ਖਮੀ ਵੀ ਹੋ ਜਾਂਦੇ ਹਨ। ਕਰਨ ਨੇ ਆਪਣੇ ਸੋਸ਼ਲ ਮੀਡੀਆ ਪੋਸਟ ’ਤੇ ਲਿਖਿਆ ਹੈ ਕਿ ਸ਼ੂਟਿੰਗ ਦੌਰਾਨ ਵਾਪਰੀ ਉਕਤ ਘਟਨਾ ਵਿਚ ਮੇਰੀ ਗਰਦਨ ਲਗਭਗ ਟੁੱਟਣ ਦੀ ਕਗਾਰ ’ਤੇ ਸੀ, ਪਰ ਖੁਸ਼ਕਿਸਮਤੀ ਨਾਲ ਮੈਂ ਬਚ ਗਿਆ।