ਵਰਕਰਾਂ ਨਾਲ ਗੱਲ ਕਰਕੇ ਮੇਰੇ ਅੰਦਰ ਭਰਿਆ ਉਤਸ਼ਾਹ- ਪ੍ਰਧਾਨ ਮੰਤਰੀ




ਨਵੀਂ ਦਿੱਲੀ, 19 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਕੱਲ੍ਹ ਸ਼ਾਮ, ਮੈਨੂੰ ਦਿੱਲੀ ਵਿਚ ਭਾਜਪਾ ਦੇ ਮੁੱਖ ਦਫ਼ਤਰ ਵਿਚ ਆਯੋਜਿਤ ਸਨੇਹ ਮਿਲਨ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਪਾਰਟੀ ਦਫ਼ਤਰ ਵਿਚ ਸੇਵਾ ਕਰ ਰਹੇ ਮੇਰੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਅਤੇ ਸਹਿਯੋਗੀਆਂ ਨਾਲ ਗੱਲਬਾਤ ਕਰਕੇ ਮੇਰੇ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਭਰ ਗਿਆ ਹੈ।