ਆਈ.ਪੀ.ਐਸ. ਹਰਮਨਬੀਰ ਸਿੰਘ ਗਿੱਲ ਨੇ ਕੀਤਾ ਕਪੂਰਥਲਾ ਦਾ ਦੌਰਾ




ਕਪੂਰਥਲਾ, 19 ਜੁਲਾਈ- ਅੱਜ ਸ. ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ ਜਲੰਧਰ ਰੇਂਜ ਨੇ ਜ਼ਿਲ੍ਹਾ ਕਪੂਰਥਲਾ ਦਾ ਦੌਰਾ ਕੀਤਾ, ਜਿਸ ਦੌਰਾਨ ਪੁਲਿਸ ਲਾਈਨ ਵਿਖੇ ਐਸ.ਐਸ.ਪੀ., ਸਮੂਹ ਜੀ.ਓਜ਼ ਅਤੇ ਐਸ.ਐਚ.ਓਜ਼ ਨਾਲ ਉਨ੍ਹਾਂ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਅੰਦਰ ਗੰਭੀਰ ਮੁੱਦਿਆਂ ਨੂੰ ਹੱਲ ਕਰਨਾ ਅਤੇ ਇਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨਾ ਸੀ।