ਕਾਵੜ ਰਾਹਾਂ ’ਤੇ ਖਾਣ ਪੀਣ ਦੀਆਂ ਦੁਕਾਨਾਂ ’ਤੇ ਲਿਖੇ ਜਾਣ ਮਾਲਕਾਂ ਦੇ ਨਾਂਅ- ਮੁੱਖ ਮੰਤਰੀ ਯੋਗੀ

ਲਖਨਊ, 19 ਜੁਲਾਈ- ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਾਵੜ ਯਾਤਰੀਆਂ ਲਈ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਹੁਕਮ ਦਿੰਦੇ ਹੋਏ ਕਿਹਾ ਕਿ ਪੂਰੇ ਯੂ.ਪੀ. ਵਿਚ ਕਾਵੜ ਰਾਹਾਂ ’ਤੇ ਖਾਣ ਪੀਣ ਦੀਆਂ ਦੁਕਾਨਾਂ ’ਤੇ ਮਾਲਕਾਂ ਦਾ ਨਾਂਅ ਅਤੇ ਪਛਾਣ ਦੱਸਣੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਵੜ ਸ਼ਰਧਾਲੂਆਂ ਦੀ ਆਸਥਾ ਨੂੰ ਬਰਕਰਾਰ ਰੱਖਣ ਲਈ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਲਾਲ ਸਰਟੀਫ਼ਿਕੇਸ਼ਨ ਵਾਲੇ ਉਤਪਾਦ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਅਖਿਲੇਸ਼ ਯਾਦਵ ਅਤੇ ਮਾਇਆਵਤੀ ਨੇ ਇਸ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।