JALANDHAR WEATHER

ਰਾਜੌਰੀ: ਫ਼ੌਜ ਦੀ ਚੌਕੀ ’ਤੇ ਅੱਤਵਾਦੀ ਹਮਲਾ

ਸ੍ਰੀਨਗਰ, 22 ਜੁਲਾਈ- ਜੰਮੂ ਵਿਖੇ ਫ਼ੌਜ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਾਜੌਰੀ ਜ਼ਿਲੇ ਦੇ ਦੂਰ-ਦੁਰਾਡੇ ਪਿੰਡ ਖਵਾਸ ’ਚ ਫ਼ੌਜ ਦੀ ਚੌਕੀ ’ਤੇ ਹੋਏ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਹਮਲੇ ’ਚ ਇਕ ਫ਼ੌਜੀ ਜਵਾਨ ਅਤੇ ਪੇਂਡੂ ਰੱਖਿਆ ਕਮੇਟੀ (ਵੀ.ਡੀ.ਸੀ.) ਦਾ ਮੈਂਬਰ ਵੀ ਜ਼ਖ਼ਮੀ ਹੋ ਗਿਆ ਤੇ ਗੋਲੀਬਾਰੀ ਅਜੇ ਵੀ ਜਾਰੀ ਹੈ। ਦੱਸ ਦਈਏ ਕਿ ਤੜਕੇ ਅੱਤਵਾਦੀਆਂ ਨੇ ਵੀ.ਡੀ.ਸੀ. ਪੁਰਸ਼ੋਤਮ ਲਾਲ ਦੇ ਘਰ ਨੇੜੇ ਫ਼ੌਜ ਦੇ ਕੈਂਪ ’ਤੇ ਗ੍ਰੇਨੇਡ ਸੁੱਟਿਆ ਸੀ। ਇਸ ਤੋਂ ਬਾਅਦ ਇੱਥੇ ਗੋਲੀਬਾਰੀ ਸ਼ੁਰੂ ਹੋ ਗਈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ