ਯੂ.ਪੀ.: ਦੋ ਬੱਸਾਂ ਦੀ ਆਪਸੀ ਟੱਕਰ ਵਿਚ 3 ਦੀ ਮੌਤ

ਲਖਨਊ, 22 ਜੁਲਾਈ- ਯੂ.ਪੀ. ਦੇ ਰਾਮਪੁਰ ਜ਼ਿਲ੍ਹੇ ਵਿਖੇ ਹਾਈਵੇਅ ’ਤੇ ਦੋ ਬੱਸਾਂ ਦੀ ਆਪਸੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਯਾਤਰੀ ਜ਼ਖ਼ਮੀ ਹੋ ਗਏ। ਮੌਕੇ ’ਤੇ ਪੁੱਜੀ ਪੁਲਿਸ ਨੇ ਮਿ੍ਰਤਕ ਦੇਹਾਂ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਤੜਕਸਾਰ ਵਾਪਰਿਆ।