JALANDHAR WEATHER

ਕੇਂਦਰ ਸਰਕਾਰ ਨੇ ਬਜਟ 'ਚ ਹਮੇਸ਼ਾ ਦੀ ਤਰ੍ਹਾਂ ਪੰਜਾਬ ਨੂੰ ਮੁੜ ਕੀਤਾ ਅੱਖੋਂ ਪਰੋਖੇ - ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਅੰਦਰ ਭਾਜਪਾ ਦੀ ਅਗਵਾਈ 'ਚ ਬਣੀ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਪੰਜਾਬ ਨੂੰ ਅਣਗੌਲਿਆਂ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜਟ ਉਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਇਸ ਬਜਟ ਤੋਂ ਕਾਫੀ ਆਸਾਂ ਸਨ ਪਰ ਕੇਂਦਰ ਸਰਕਾਰ ਵਲੋਂ ਬਜਟ ਵਿਚ ਕਿਸਾਨਾਂ ਲਈ ਕੋਈ ਖ਼ਾਸ ਐਲਾਨ ਨਾ ਕਰਨ ਕਰਕੇ ਪਹਿਲਾਂ ਹੀ ਸਾਰੀਆਂ ਫ਼ਸਲਾਂ ਉਤੇ ਐਮ. ਐਸ. ਪੀ. ਤੇ ਗਾਰੰਟੀ ਕਾਨੂੰਨ ਬਣਾਉਣ ਸਮੇਤ ਹੋਰਨਾਂ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵੀ ਖ਼ਾਸ ਐਲਾਨ ਨਹੀਂ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ