ਬਜਟ 'ਚ ਸਰਵ ਆਂਗਣਵਾੜੀ ਵਰਕਰਾਂ ਨੂੰ ਅੱਖੋਂ ਪਰੋਖੇ ਕਰਨ 'ਤੇ ਰੋਸ
.jpg)
ਚੋਗਾਵਾਂ, 23 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਅੱਜ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਬਜਟ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਇਸ ਬਜਟ ਵਿਚ ਦੇਸ਼ ਭਰ ਦੀਆਂ 28 ਲੱਖ ਆਂਗਣਵਾੜੀ ਵਰਕਰਾਂ, ਹੈਲਪਰਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ। ਜ਼ਮੀਨੀ ਪੱਧਰ ਉਤੇ ਘਰ-ਘਰ ਲਾਭ ਦੇਣ ਵਾਲੀਆਂ ਕੋਰੋਨਾ ਕਾਲ ਦੇ ਸਮੇਂ ਵਿਚ ਬਹਾਦਰ ਸਿਪਾਹੀ ਦੀ ਤਰ੍ਹਾਂ ਲੜਨ ਵਾਲੀਆਂ ਆਂਗਣਵਾੜੀ ਵਰਕਰਾਂ, ਹੈਲਪਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ l ਬਜਟ ਪੇਸ਼ ਕਰਨ ਵੇਲੇ ਆਈ. ਸੀ. ਡੀ. ਐਸ. ਸਕੀਮ ਦਾ ਨਾਮ ਤੱਕ ਨਹੀਂ ਲਿਆ ਗਿਆ, ਜਿਸ ਵਿਚ ਲੱਖਾਂ ਗਰੀਬ ਔਰਤਾਂ ਤੇ ਬੱਚਿਆਂ ਨੂੰ ਲਾਭ, ਇਨ੍ਹਾਂ ਆਂਗਣਵਾੜੀ ਵਰਕਰਾਂ, ਹੈਲਪਰਾਂ ਵਲੋਂ ਦਿੱਤਾ ਜਾਂਦਾ ਹੈ, ਲਗਭਗ 14 ਲੱਖ ਦੇ ਕਰੀਬ ਆਂਗਣਵਾੜੀ ਕੇਂਦਰਾਂ ਵਿਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿਚ ਬਜਟ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ।