JALANDHAR WEATHER

ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਜ਼ਖ਼ਮੀ ਜਵਾਨ ਹੋਇਆ ਸ਼ਹੀਦ

ਸ੍ਰੀਨਗਰ, 24 ਜੁਲਾਈ- ਜੰਮੂ-ਕਸ਼ਮੀਰ ਦੇ ਕੁਪਵਾੜਾ ਦੇ ਕੋਵਤ ਇਲਾਕੇ ’ਚ ਅੱਜ ਸਵੇਰੇ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ ’ਚ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਨਾਨ-ਕਮਿਸ਼ਨਡ ਅਫ਼ਸਰ ਦਿਲਾਵਰ ਸਿੰਘ ਗੋਲੀਬਾਰੀ ’ਚ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਫੌਜ ਨੇ ਮੁਕਾਬਲੇ ’ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੁੰਛ ’ਚ ਮੁਕਾਬਲਾ ਹੋਇਆ ਸੀ, ਜਿਸ ’ਚ ਲਾਂਸ ਨਾਇਕ ਸੁਭਾਸ਼ ਕੁਮਾਰ ਸ਼ਹੀਦ ਹੋ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ