ਕੁਰਸੀ ਬਚਾਉਣ ਲਈ ਕੀਤਾ ਗਿਆ ਹੈ ਸਭ ਕੁਝ- ਕਾਂਗਰਸ ਪ੍ਰਧਾਨ

ਨਵੀਂ ਦਿੱਲੀ, 24 ਜੁਲਾਈ- ਬਜਟ ਨੂੰ ਲੈ ਕੇ ਵਿਰੋਧੀ ਧਿਰ ਦੇ ਰਾਜ ਸਭਾ ’ਚੋਂ ਵਾਕਆਊਟ ਕਰਨ ਤੋਂ ਪਹਿਲਾਂ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਕੁਰਸੀ ਬਚਾਉਣ ਲਈ ਇਹ ਸਭ ਕੁਝ ਕੀਤਾ ਗਿਆ ਹੈ, ਅਸੀਂ ਇਸ ਦੀ ਨਿੰਦਾ ਕਰਾਂਗੇ ਅਤੇ ਇਸ ਦਾ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਇੰਡੀਆ ਗਠਬੰਧਨ ਇਸ ਦਾ ਵਿਰੋਧ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸੰਤੁਲਨ ਨਹੀਂ ਹੋਵੇਗਾ ਤਾਂ ਵਿਕਾਸ ਕਿਵੇਂ ਹੋਵੇਗਾ?