ਐਡਵੋਕੇਟ ਧਾਮੀ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਦੀ ਚਰਚਾ

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੇ ਜਾਣ ਦੀ ਸੂਚਨਾ ਹੈ। ਚਰਚਾ ਹੈ ਕਿ ਐਡਵੋਕੇਟ ਧਾਮੀ ਵਲੋਂ ਇਹ ਮੁਲਾਕਾਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਲਈ ਪੇਸ਼ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਦੇ ਵੀ ਪਿਛਲੇ ਦਿਨੀਂ ਸਿੰਘ ਸਾਹਿਬਾਨ ਵਲੋਂ ਦਿੱਤੇ ਆਦੇਸ਼ ਅਨੁਸਾਰ ਅੱਜ ਬਾਅਦ ਦੁਪਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਪੁੱਜਣ ਦੀ ਸੰਭਾਵਨਾ ਹੈ।