ਸ਼ੰਭੂ ਬਾਰਡਰ ’ਤੇ ਫ਼ਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ- ਸੁਪਰੀਮ ਕੋਰਟ

ਨਵੀਂ ਦਿੱਲੀ, 24 ਜੁਲਾਈ- ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਣੀ ਰੱਖੋ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮਾਮਲੇ ਦੀ ਜਾਂਚ ਲਈ ਇਕ ਆਜ਼ਾਦ ਕਮੇਟੀ ਬਣਾਵੇ ਤੇ ਇਸ ਵਿਚ ਰਾਜ ਸਰਕਾਰ ਅਤੇ ਖ਼ੇਤੀਬਾੜੀ ਮਾਹਰ ਸ਼ਾਮਿਲ ਕੀਤੇ ਜਾਣ। ਇਸ ਦੇ ਲਈ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨਾਂਅ ਭੇਜਣ ਲਈ ਕਿਹਾ ਹੈ। ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਇਕ ਹਫ਼ਤੇ ਬਾਅਦ ਹੋਵੇਗੀ।