JALANDHAR WEATHER

ਸ. ਸੁਖਬੀਰ ਸਿੰਘ ਬਾਦਲ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖਤ ਸਕੱਤਰ ਵਿਖੇ ਪੁੱਜੇ ਹਨ। ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੁਖਬੀਰ ਸਿੰਘ ਬਾਦਲ ਵਲੋਂ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਹੋਰ ਆਗੂ ਹਾਜ਼ਰ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਕਾਲੀ ਦਲ ਦੇ ਵਿਰੋਧੀ ਧੜੇ ਵਲੋਂ ਸਿੰਘ ਸਾਹਿਬ ਨੂੰ ਅਕਾਲੀ ਸਰਕਾਰ ਸਮੇਂ ਹੋਈਆਂ ਭੁੱਲਾਂ, ਗਲਤੀਆਂ ਲਈ ਖਿਮਾ ਯਾਚਨਾ ਪੱਤਰ ਦੇਣ ਤੋਂ ਬਾਅਦ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਵੀ 15 ਦਿਨਾਂ ਅੰਦਰ ਇਸ ਮਾਮਲੇ ਸੰਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ ਆਦੇਸ਼ ਜਾਰੀ ਕੀਤਾ ਗਿਆ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ