ਪੰਜ ਸਿੰਘ ਸਾਹਿਬਾਨ ਦੀ ਜਲਦ ਇਕੱਤਰਤਾ ਬੁਲਾ ਕੇ ਸਪੱਸ਼ਟੀਕਰਨ ਪੱਤਰਾਂ 'ਤੇ ਵਿਚਾਰ ਕੀਤਾ ਜਾਵੇਗਾ - ਜਥੇਦਾਰ ਗਿਆਨੀ ਰਘਬੀਰ ਸਿੰਘ
.jpg)
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਅਕਾਲ ਤਖਤ ਸਕੱਤਰੇਤ ਵਿਖੇ ਆਪਣੇ ਲਿਖਤੀ ਰੂਪ ਵਿਚ ਸਪੱਸ਼ਟੀਕਰਨ ਪੱਤਰ ਦਿੱਤੇ ਗਏ ਹਨ ਜਿਨ੍ਹਾਂ ਬਾਰੇ ਸਿੰਘ ਸਾਹਿਬਾਨ ਦੀ ਜਲਦੀ ਇਕੱਤਰਤਾ ਬੁਲਾ ਕੇ ਵਿਚਾਰ ਕੀਤਾ ਜਾਵੇਗਾ।