ਗੁਰਮੁੱਖ ਸਿੰਘ ਘੁੱਲਾ ਬਲੇਰ ਭਾਜਪਾ ਦੇ ਕਿਸਾਨ ਮੋਰਚੇ ਦੇ ਸੂਬਾ ਸਕੱਤਰ ਨਿਯੁਕਤ
.jpg)
ਖੇਮਕਰਨ, 24 ਜੁਲਾਈ (ਰਾਕੇਸ਼ ਕੁਮਾਰ ਬਿੱਲਾ)-ਭਾਰਤੀ ਜਨਤਾ ਪਾਰਟੀ ਨਾਲ ਸੰਬੰਧਿਤ ਕਿਸਾਨ ਮੋਰਚੇ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੀਵਾਲ ਵਲੋਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਸੀਨੀਅਰ ਆਗੂ ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਮੇਟੀ ਤਰਨਤਾਰਨ ਦੇ ਸਾਬਕਾ ਜਨਰਲ ਸਕੱਤਰ ਗੁਰਮੁੱਖ ਸਿੰਘ ਘੁੱਲਾ ਬਲੇਰ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਸੂਬਾ ਕਿਸਾਨ ਮੋਰਚੇ ਦਾ ਸਟੇਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਭਾਜਪਾ ਆਗੂ ਨੇ ਪਾਰਟੀ ਦੀ ਹਾਈਕਮਾਂਡ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਭਾਜਪਾ ਦੀਆਂ ਕਿਸਾਨ ਪੱਖੀ ਨੀਤੀਆਂ ਨੂੰ ਕਿਸਾਨਾਂ ਤੱਕ ਪਹੁੰਚਾ ਕੇ ਕਿਸਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।