ਸਾਬਕਾ ਉਲੰਪੀਅਨ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵਲੋਂ ਸ਼ੱਕੀ ਵਾਹਨਾਂ ਦੀ ਜਾਂਚ
ਮਲੇਰਕੋਟਲਾ, 6 ਅਗਸਤ (ਮੁਹੰਮਦ ਹਨੀਫ ਥਿੰਦ)-ਪੰਜਾਬ ਪੁਲਿਸ ਦੇ ਡੀ.ਜੀ.ਪੀ. ਜਨਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਲੇਰਕੋਟਲਾ ਦੇ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਸਾਬਕਾ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ 15 ਅਗਸਤ ਦੇ ਮੱਦੇਨਜ਼ਰ ਬੱਸ ਸਟੈਂਡ ਮਲੇਰਕੋਟਲਾ ਵਿਖੇ ਸ਼ੱਕੀ ਵਾਹਨਾਂ, ਸ਼ੱਕੀ ਵਿਅਕਤੀਆਂ ਅਤੇ ਬੱਸਾਂ ਅੰਦਰ ਸਫ਼ਰ ਕਰਨ ਵਾਲੀਆਂ ਸਵਾਰੀਆਂ ਦੀ ਅਚਨਚੇਤ ਚੈਕਿੰਗ ਕੀਤੀ।