ਕੁਸ਼ਤੀ ਦੇ ਫਾਈਨਲ 'ਚ ਪਹੁੰਚੀ ਵਿਨੇਸ਼ ਫੋਗਾਟ
ਪੈਰਿਸ (ਫਰਾਂਸ), 6 ਅਗਸਤ - ਪਹਿਲਵਾਨ ਵਿਨੇਸ਼ ਫੋਗਾਟ ਨੇ ਮਹਿਲਾਵਾਂ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਵਰਗ ਦੇ ਸੈਮੀਫਾਈਨਲ ਮੁਕਾਬਲੇ 'ਚ ਕਿਊਬਾ ਦੀ ਯੂਸਨੇਲਿਸ ਗੁਜ਼ਮੈਨ ਨੂੰ 5-0 ਨਾਲ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕਰ ਲਿਆ। ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇਤਿਹਾਸ ਰਚ ਦਿੱਤਾ ਹੈ। ਫਾਈਨਲ 'ਚ ਪ੍ਰਵੇਸ਼ ਕਰਕੇ ਉਸ ਨੇ ਤਮਗਾ ਪੱਕਾ ਕਰ ਲਿਆ ਹੈ।