10ਵੀਂ ਦੇ ਨਤੀਜੇ ’ਚ ਪੰਜਾਬ ਭਰ ’ਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
ਫ਼ਰੀਦਕੋਟ, 26 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿਚ ਪੰਜਾਬ ਭਰ ਵਿਚੋਂ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਕ੍ਰਮਵਾਰ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਅਤੇ ਨਵਜੋਤ ਪੁੱਤਰੀ ਵਿਜੈ ਕੁਮਾਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ
ਦੀਆਂ ਵਿਦਿਆਰਥਣਾਂ ਦਾ ਅੱਜ ਸਕੂਲ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਮਾਪੇ ਵੀ ਮੌਜੂਦ ਸਨ।
;
;
;
;
;
;
;
;