JALANDHAR WEATHER

ਨਾਜਾਇਜ਼ ਸੰਬੰਧਾਂ ਕਾਰਨ ਪਿੰਡ ਲੂਲਬਾਈ ਵਿਖੇ ਨੌਜਵਾਨ ਦਾ ਕਤਲ

ਸੰਗਤ ਮੰਡੀ, 21 ਜੁਲਾਈ (ਦੀਪਕ ਸ਼ਰਮਾ)-ਨਾਜਾਇਜ਼ ਸੰਬੰਧਾਂ ਕਾਰਨ ਪਿੰਡ ਲੂਲਬਾਈ ਵਿਖੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ਬੀਤੀ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਸੀ। ਮੌਕੇ ਉਤੇ ਪ੍ਰੇਮਿਕਾ ਦਾ ਪਤੀ ਪੁੱਜ ਗਿਆ। ਮਾਮਲਾ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਲੂਲਬਾਈ ਦਾ ਹੈ ਜਿਥੇ ਪ੍ਰੇਮਿਕਾ ਦੇ ਪਤੀ ਵਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਜਾਂਦਾ ਹੈ। ਮੌਕੇ ਉਤੇ ਸਵੇਰੇ ਥਾਣਾ ਨੰਦਗੜ੍ਹ ਦੀ ਪੁਲਿਸ ਡੀ.ਐਸ.ਪੀ. ਬਠਿੰਡਾ ਦਿਹਾਤੀ ਮਨਜੀਤ ਸਿੰਘ ਅਤੇ ਐਸ.ਪੀ. ਨਰਿੰਦਰ ਸਿੰਘ ਵਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੁਆਂਢੀ ਔਰਤ ਨੇ ਦੱਸਿਆ ਕਿ ਇਹ ਮ੍ਰਿਤਕ ਵਿੱਕੀ ਨੌਜਵਾਨ ਧੱਕੇ ਨਾਲ ਇਨ੍ਹਾਂ ਦੇ ਘਰ ਆਉਂਦਾ ਸੀ ਪਰ ਕਈ ਵਾਰ ਰੋਕਿਆ ਗਿਆ, ਇਹ ਨਹੀਂ ਰੁਕਿਆ। ਐਸ.ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਨਾਜਾਇਜ਼ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ ਅਤੇ ਬੀਤੀ ਰਾਤ ਜਦੋਂ ਇਹ ਨੌਜਵਾਨ ਵਿੱਕੀ ਆਪਣੀ ਪ੍ਰੇਮਿਕਾ ਨੂੰ ਮਿਲਣ ਆਇਆ ਤਾਂ ਇਸ ਦੇ ਪਤੀ ਵਲੋਂ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ। ਐਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਅਤੇ ਜੋ ਵੀ ਤਫਤੀਸ਼ ਦੌਰਾਨ ਗੱਲ ਸਾਹਮਣੇ ਆਵੇਗੀ, ਉਸ ਮੁਤਾਬਕ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ