ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਅਦਾਲਤ 'ਚ ਕੀਤਾ ਪੇਸ਼
ਫਿਲੌਰ, 21 ਜੁਲਾਈ-ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਦੀ 2 ਦਿਨਾਂ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਹੈ। ਐਸ. ਐਚ. ਓ. ਸੁਖਦੇਵ ਸਿੰਘ ਨੇ ਕਿਹਾ ਕਿ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਦੱਸ ਦਈਏ ਕਿ 4 ਗ੍ਰਾਮ ਆਈਸ ਦੀ ਤਸਕਰੀ ਦੇ ਮਾਮਲੇ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਉਰਫ ਲਵ ਨੂੰ ਪੁਲਿਸ ਵਲੋਂ ਲਏ ਗਏ ਦੋ ਦਿਨ ਦੇ ਰਿਮਾਂਡ ਦੇ ਖਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੇ ਵਕੀਲ ਵਲੋਂ ਕੀਤੀ ਗਈ ਸਾਰੀ ਬਹਿਸ ਸੁਣਨ ਤੋਂ ਬਾਅਦ ਦੋਵਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜੇ ਜਾਣ ਦਾ ਹੁਕਮ ਸੁਣਾਇਆ।