ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਖਬਰ ਦੇਣ ਵਾਲਾ ਖੁਦ ਹੀ ਨਿਕਲਿਆ ਮਾਸਟਰ ਮਾਈਂਡ
ਪਠਾਨਕੋਟ ,21 ਜੁਲਾਈ (ਸੰਧੂ ) ਜ਼ਿਲ੍ਹਾ ਪਠਾਨਕੋਟ ਦੀ ਪੁਲਿਸ ਨੇ ਬੀਤੇ ਦਿਨੀ ਪਠਾਨਕੋਟ ਦੇ ਢਾਕੀ ਵਿਖੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਪੋਸਟਰ ਮਿਲਣ 'ਤੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਸੀ । ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਵਲੋਂ ਇਸ ਮਾਮਲੇ ਦੇ ਮਾਸਟਰ ਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਸਲ ਵਿਚ ਜਿਸ ਵਿਅਕਤੀ ਨੇ ਸ਼ੱਕੀ ਵਿਅਕਤੀਆਂ ਨੂੰ ਦੇਖਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ ਉਹ ਹੀ ਇਸ ਮਾਮਲੇ ਦਾ ਮਾਸਟਰ ਮਾਈਂਡ ਨਿਕਲਿਆ ਇਹ ਜਾਣਕਾਰੀ ਦਿੰ ਐੱਸ.ਐੱਸ.ਪੀ. ਪਠਾਨਕੋਟ ਸੁਹੇਲ ਮੀਰ ਕਾਸਿਮ ਨੇ ਦਿੱਤੀ ।