ਭਾਰਤ ਵਿਚ ਮਹਿੰਗਾਈ ਦਰ ਹੈ ਕਾਬੂ ਹੇਠ- ਵਿੱਤ ਮੰਤਰੀ
ਨਵੀਂ ਦਿੱਲੀ, 23 ਜੁਲਾਈ- ਆਪਣੇ ਬਜਟ ਭਾਸ਼ਣ ਵਿਚ ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਮਹਿੰਗਾਈ ਦਰ ਕਾਬੂ ਹੇਠ ਹੈ ਤੇ ਅਸੀਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਗਰੀਬਾਂ ਵੱਲ ਖ਼ਾਸ ਧਿਆਨ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਐਮ.ਐਸ.ਪੀ. ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਦੇ 80 ਕਰੋੜ ਲੋਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਦਿੱਤਾ ਗਿਆ ਹੈ।