50 ਗ੍ਰਾਮ ਨਸ਼ੀਲੇ ਪਦਾਰਥ ਤੇ 400 ਕੈਪਸੂਲਾਂ ਸਮੇਤ ਇਕ ਕਾਬੂ
ਢਿਲਵਾਂ/ਨਡਾਲਾ, 24 ਜੁਲਾਈ (ਗੋਬਿੰਦ ਸੁਖੀਜ਼ਾ/ਰਘਬਿੰਦਰ ਸਿੰਘ, ਪਰਵੀਨ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵਿਆਕਤੀ ਨੂੰ ਨਸ਼ੀਲੇ ਪਦਾਰਥਾਂ ਤੇ ਕੈਪਸੂਲਾਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸੁਭਾਨਪੁਰ ਕੰਵਰਜੀਤ ਸਿੰਘ ਬਲ ਨੇ ਕਿਹਾ ਕਿ ਏ. ਐਸ. ਆਈ. ਲਖਵੀਰ ਸਿੰਘ ਚੌਕੀ ਇੰਚਾਰਜ ਬਾਦਸ਼ਾਹਪੁਰ ਪੁਲਿਸ ਪਾਰਟੀ ਸਮੇਤ ਗਸ਼ਤ ਉਤੇ ਸਨ ਕਿ ਨਿਰਭੈਲ ਸਿੰਘ ਉਰਫ ਨਿਰਭੈ ਸਿੰਘ ਵਾਸੀ ਬੂਟ ਥਾਣਾ ਸੁਭਾਨਪੁਰ ਕੋਲੋਂ 50 ਗ੍ਰਾਮ ਨਸ਼ੀਲਾ ਪਦਾਰਥ, 400 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਪੁਲਿਸ ਨੇ ਦੱਸਿਆ ਕਿ ਉਕਤ ਵਿਆਕਤੀ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।