ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ
ਚੰਡੀਗੜ੍ਹ, 25 ਜੁਲਾਈ- ਪੰਜਾਬ ਦੀਆਂ 42 ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ ਹੈ। ਇਸ ਸੰਬੰਧੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ, ਜਿਸ ਵਿਚ ਪੰਜਾਬ ਸਰਕਾਰ ਆਪਣਾ ਪੱਖ ਪੇਸ਼ ਕਰੇਗੀ। ਪਿਛਲੀ ਸੁਣਵਾਈ ’ਤੇ ਅਦਾਲਤ ਨੇ ਇਸ ਸੰਬੰਧ ’ਚ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ਮਾਮਲੇ ਵਿਚ ਮਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਅਦਾਲਤ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।