ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 9 ਅਗਸਤ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਪੈਰਿਸ ਉਲੰਪਿਕ ਵਿਚ ਚਾਂਦੀ ਦਾ ਤਗਮਾ ਜਿੱਤਣ ’ਤੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੈਰਿਸ ਉਲੰਪਿਕ 2024 ਵਿਚ ਪੁਰਸ਼ਾਂ ਦੇ ਜੈਵਲਿਨ ਥਰੋਅ ਵਿਚ ਸ਼ਾਨਦਾਰ ਪ੍ਰਾਪਤੀ ਅਤੇ ਚਾਂਦੀ ਦਾ ਤਗਮਾ ਜਿੱਤਣ ਲਈ ਬੇਮਿਸਾਲ ਅਥਲੀਟ ਨੀਰਜ ਚੋਪੜਾ ਨੂੰ ਬਹੁਤ ਬਹੁਤ ਵਧਾਈ। ਉਹ ਸਖ਼ਤ ਮਿਹਨਤ, ਸਮਰਪਣ ਅਤੇ ਨਿਰੰਤਰਤਾ ਦਾ ਪ੍ਰਤੀਕ ਹੈ ਤੇ ਉਸ ਦੀ ਸਫ਼ਲਤਾ ਨੇ ਪੂਰੇ ਦੇਸ਼ ਨੂੰ ਖੁਸ਼ ਕੀਤਾ ਹੈ।