JALANDHAR WEATHER

ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਸਮੂਹ ਵਿਖੇ ਲੱਗੇ ਨਿਸ਼ਾਨ ਸਾਹਿਬਾਂ ਦੇ ਪੁਸ਼ਾਕਿਆਂ ਦੇ ਰੰਗ ਬਦਲੇ

ਅੰਮ੍ਰਿਤਸਰ, 9 ਅਗਸਤ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)-ਪਿਛਲੇ ਦਿਨੀਂ ਸਿੰਘ ਸਾਹਿਬਾਨ ਵਲੋਂ ਸਿੱਖ ਰਹਿਤ ਮਰਿਆਦਾ ਅਤੇ ਪੁਰਾਤਨ ਰਵਾਇਤਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਨਿਸ਼ਾਨ ਸਾਹਿਬਾਂ ਦੇ ਪੁਸ਼ਾਕਿਆਂ ਦਾ ਰੰਗ ਬਦਲੇ ਜਾਣ ਸੰਬੰਧੀ ਕੀਤੇ ਆਦੇਸ਼ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਵਿਖੇ ਲੱਗੇ ਦੋਵਾਂ ਨਿਸ਼ਾਨ ਸਾਹਿਬਾਂ ਦੇ ਪੁਸ਼ਾਕਿਆਂ ਦਾ ਰੰਗ ਕੇਸਰੀ ਤੋਂ ਬਸੰਤੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਿੱਖ ਰਹਿਤ ਮਰਿਆਦਾ ਅਤੇ ਪੰਥ ਪ੍ਰਵਾਨਿਤ ਰਵਾਇਤਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਵਿਖੇ ਲੱਗੇ ਨਿਸ਼ਾਨ ਸਾਹਿਬਾਂ ਦਾ ਰੰਗ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ। ਸਿੰਘ ਸਾਹਿਬਾਨ ਦੇ ਆਦੇਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਆਪਣੇ ਪ੍ਰਬੰਧ ਹੇਠਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਨਿਸ਼ਾਨ ਸਾਹਿਬਾਂ ਦੇ ਪੁਸ਼ਾਕਿਆਂ ਦਾ ਰੰਗ ਸਿੱਖ ਰਹਿਤ ਮਰਿਆਦਾ ਅਨੁਸਾਰ ਬਦਲਣ ਦੀ ਹਦਾਇਤ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ