ਸੜਕ ਹਾਦਸੇ ਵਿਚ ਪੁਲਿਸ ਮੁਲਾਜ਼ਮ ਦੀ ਮੌਤ
ਅੰਮ੍ਰਿਤਸਰ, 9 ਅਗਸਤ- ਅੱਜ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇਕ ਪੁਲਿਸ ਅਧਿਕਾਰੀ ਆਪਣੀ ਨੌਕਰੀ ਖ਼ਤਮ ਕਰਨ ਤੋਂ ਬਾਅਦ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਅਤੇ ਰਸਤੇ ਵਿਚ ਉਸ ਦੀ ਗੱਡੀ ਦਾ ਟਾਇਰ ਪੈਂਚਰ ਹੋ ਜਾਣ ਅਤੇ ਗੱਡੀ ਓਵਰ ਸਪੀਡ ਹੋਣ ਕਾਰਨ ਲਿੰਕ ਰੋਡ ’ਤੇ ਖੜੇ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੱਡੀ ਕਾਫ਼ੀ ਤੇਜ਼ ਸੀ ਅਤੇ ਪੈਂਚਰ ਹੋਣ ਕਾਰਨ ਉਸ ਪਾਸੋਂ ਆਪਣੀ ਗੱਡੀ ਸੰਭਾਲੀ ਨਹੀਂ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।