ਜੰਮੂ ਕਸ਼ਮੀਰ: ਅੱਜ ਦੁਪਹਿਰ ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫ਼ਰੰਸ
ਸ੍ਰੀਨਗਰ, 9 ਅਗਸਤ- ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਚੋਣ ਕਮਿਸ਼ਨ ਦੀ ਟੀਮ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ ’ਤੇ ਹੈ। ਅੱਜ ਚੋਣ ਕਮਿਸ਼ਨ ਵਲੋਂ ਦੁਪਹਿਰ 2:30 ਵਜੇ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਸਮੇਤ 3 ਚੋਣ ਕਮਿਸ਼ਨਰਾਂ ਨੇ ਖ਼ੇਤਰੀ ਅਤੇ ਰਾਸ਼ਟਰੀ ਪਾਰਟੀਆਂ ਨਾਲ ਮੀਟਿੰਗ ਕੀਤੀ ਸੀ। ਇਸ ਵਿਚ ਸਾਰੀਆਂ ਪਾਰਟੀਆਂ ਨੇ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ। ਮੀਟਿੰਗ ਵਿਚ ਨੈਸ਼ਨਲ ਕਾਨਫ਼ਰੰਸ, ਪੀ.ਡੀ.ਪੀ., ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ ਸਨ। ਦੱਸ ਦੇਈਏ ਕਿ ਜੰਮੂ-ਕਸ਼ਮੀਰ ’ਚ ਪਿਛਲੀ ਵਾਰ 2014 ’ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। 2018 ਵਿਚ ਭਾਜਪਾ-ਪੀ.ਡੀ.ਪੀ. ਸਰਕਾਰ ਦੇ ਡਿੱਗਣ ਤੋਂ ਬਾਅਦ ਰਾਜ ਵਿਚ ਰਾਜਪਾਲ ਸ਼ਾਸਨ ਹੈ।