ਵਿਰੋਧੀ ਧਿਰ ਦੇਸ਼ ਨੂੰ ਅਰਾਜਕਤਾ ਵੱਲ ਧੱਕਣ ਦੀ ਕਰ ਰਹੀ ਹੈ ਕੋਸ਼ਿਸ਼- ਸ਼ਿਵਰਾਜ ਸਿੰਘ ਚੌਹਾਨ
ਨਵੀਂ ਦਿੱਲੀ, 9 ਅਗਸਤ- ਰਾਜ ਸਭਾ ’ਚ ਬੋਲਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਇਹ ਸਦਨ ਸਿਰਫ਼ ਇੱਟਾਂ-ਰੋੜਿਆਂ ਦੀ ਇਮਾਰਤ ਨਹੀਂ ਹੈ, ਇਹ ਲੋਕਤੰਤਰ ਦਾ ਪਵਿੱਤਰ ਮੰਦਿਰ ਹੈ। ਉਨ੍ਹਾਂ ਕਿਹਾ ਕਿ ਮੈਂ 6 ਵਾਰ ਲੋਕ ਸਭਾ ਅਤੇ 6 ਵਾਰ ਵਿਧਾਨ ਸਭਾ ਦਾ ਮੈਂਬਰ ਰਿਹਾ ਹਾਂ ਤੇ ਮੈਂ ਆਪਣੀ ਜ਼ਿੰਦਗੀ ਵਿਚ ਕਦੇ ਵੀ ਵਿਰੋਧੀ ਧਿਰ ਦਾ ਅਜਿਹਾ ਬੇਤੁਕਾ ਵਤੀਰਾ ਨਹੀਂ ਦੇਖਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਕੁਰਸੀ ਦਾ ਅਪਮਾਨ ਨਹੀਂ ਹੈ, ਇਹ ਦੇਸ਼ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਲੋਕਤੰਤਰ ਅਤੇ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਅੱਜ ਇਹ ਸਾਬਿਤ ਹੋ ਗਿਆ ਹੈ ਕਿ ਗੈਰ-ਜ਼ਿੰਮੇਵਾਰ ਵਿਰੋਧੀ ਧਿਰ ਦੇਸ਼ ਨੂੰ ਅਰਾਜਕਤਾ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਵਿਰੋਧੀ ਧਿਰ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।