ਝਾਰਖੰਡ : ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਆਲਮਗੀਰ ਆਲਮ ਦੀ ਜ਼ਮਾਨਤ ਪਟੀਸ਼ਨ ਰੱਦ
ਰਾਂਚੀ, 9 ਅਗਸਤ -ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਰਾਂਚੀ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਆਲਮਗੀਰ ਆਲਮ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਉਸ ਨੂੰ ਈ.ਡੀ. ਨੇ ਪੇਂਡੂ ਵਿਕਾਸ ਵਿਭਾਗ ਦੇ ਟੈਂਡਰ ਪ੍ਰਬੰਧਨ ਮਾਮਲੇ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਸੀ।