ਰੂਸੀ ਫ਼ੌਜ ’ਚ ਭਰਤੀ 69 ਭਾਰਤੀਆਂ ਦਾ ਹਾਲੇ ਵੀ ਇੰਤਜ਼ਾਰ, ਲੋਕ ਸਭਾ ’ਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਜਵਾਬ
ਨਵੀ ਦਿੱਲੀ ,9 ਅਗਸਤ - ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਸਰਕਾਰ ਹਾਲੇ ਵੀ ਰੂਸੀ ਫ਼ੌਜ ਵਿਚ ਭਰਤੀ ਹੋਏ 69 ਭਾਰਤੀਆਂ ਦੀ ਰਿਹਾਈ ਤੇ ਵਾਪਸੀ ਦਾ ਇੰਤਜ਼ਾਰ ਕਰ ਰਹੀ ਹੈ। ਕਈ ਮਾਮਲਿਆਂ ਵਿਚ ਅਜਿਹੇ ਸੰਕੇਤ ਮਿਲੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਰੂਸ ਦੀ ਫ਼ੌਜ ਵਿਚ ਭਰਤੀ ਹੋਣ ਲਈ ਗੁੰਮਰਾਹ ਕੀਤਾ ਗਿਆ ਸੀ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਦੱਸਿਆ ਕਿ ਸੀ.ਬੀ.ਆਈ. ਨੇ ਭਾਰਤੀਆਂ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿਚ 19 ਮੁਲਜ਼ਮਾਂ ਵਿਰੁੱਧ ਅਪਰਾਧਕ ਮਾਮਲਾ ਦਰਜ ਕੀਤਾ ਹੈ।