JALANDHAR WEATHER

ਦੋ ਦਿਨ ਪਹਿਲਾਂ ਆਏ ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 9 ਅਗਸਤ (ਅਮਨਜੋਤ ਸਿੰਘ ਵਾਲੀਆ)-ਧੋਖਾਧੜੀ ਦੇ ਮਾਮਲੇ ਵਿਚ ਦੋ ਦਿਨ ਪਹਿਲਾਂ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਆਏ ਇਕ ਹਵਾਲਾਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਸਵਿੰਦਰ ਸਿੰਘ ਥਾਣਾ ਕੋਤਵਾਲੀ ਤੇ ਜੇਲ੍ਹ ਦੇ ਕਰਮਚਾਰੀ ਸੰਦੀਪ ਸਿੰਘ ਨੇ ਦੱਸਿਆ ਕਿ ਤਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਠਿੰਡਾ ਜੋ ਕਿ ਦੋ ਦਿਨ ਪਹਿਲਾਂ ਹੀ ਧੋਖਾਧੜੀ ਦੇ ਮਾਮਲੇ ਵਿਚ ਕੇਂਦਰੀ ਜੇਲ੍ਹ ਵਿਚ ਹਵਾਲਾਤੀ ਵਜੋਂ ਆਇਆ ਸੀ । ਜਿਸ ਦੀ ਅਚਾਨਕ ਤਬੀਅਤ ਵਿਗੜਣ 'ਤੇ ਉਸ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ । ਜਿੱਥੇ ਉਸ ਦੀ ਹਾਲਤ ਖ਼ਰਾਬ ਹੁੰਦਿਆਂ ਦੇਖ ਜੇਲ੍ਹ ਦੇ ਡਾਕਟਰਾਂ ਵਲੋਂ ਉਸ ਨੂੰ ਅੱਜ ਸਵੇਰੇ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ । ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਲੋਂ ਉਸ ਨੂੰ ਜਾਂਚ ਤੋਂ ਬਾਅਦ ਮਿ੍ਤਕ ਐਲਾਨ ਦਿੱਤਾ ਗਿਆ । ਜਿਸ ਦਾ ਦੇਰ ਸ਼ਾਮ ਡਾਕਟਰਾਂ ਦੀ ਇਕ ਬੋਰਡ ਵਲੋਂ ਮਾਨਯੋਗ ਜੱਜ ਨਵਜੀਤਪਾਲ ਕੌਰ ਦੀ ਅਗਵਾਈ ਵਿਚ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ