ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਚ ਭਾਰੀ ਬਰਸਾਤ ਨਾਲ ਜਨਜੀਵਨ ਪ੍ਰਭਾਵਿਤ
ਅੰਮ੍ਰਿਤਸਰ, 11 ਅਗਸਤ - (ਹਰਮਿੰਦਰ ਸਿੰਘ) - ਅੰਮ੍ਰਿਤਸਰ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਚ ਅੱਜ ਸਵੇਰ ਤੋਂ ਸ਼ੁਰੂ ਹੋਈ ਤੇਜ ਬਰਸਾਤ ਨੇ ਸ਼ਹਿਰ ਨੂੰ ਜਲ ਥਲ ਕਰ ਦਿੱਤਾ। ਇਸ ਦੇ ਨਾਲ ਜਨਜੀਵਨ 'ਤੇ ਕਾਫੀ ਅਸਰ ਪਿਆ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8 :30 ਵਜੇ ਤੱਕ ਇਥੇ 57. 6 ਮਿਲੀਮੀਟਰ ਤੱਕ ਬਰਸਾਤ ਦਰਜ ਕੀਤੀ ਗਈ।