ਅਮਰੀਕਾ : ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਕਮਲਾ ਹੈਰਿਸ ਪੈਨਸਿਲਵੇਨੀਆ, ਮਿਸ਼ੀਗਨ ਅਤੇ ਵਿਸਕਾਨਸਿਨ ਚ ਟਰੰਪ ਤੋਂ ਅੱਗੇ - ਸਰਵੇਖਣ
ਵਾਸ਼ਿੰਗਟਨ, 11 ਅਗਸਤ - ਨਿਊਜ਼ ਏਜੰਸੀਆਂ ਵਲੋਂ ਕਰਵਾਏ ਗਏ ਨਵੇਂ ਸਰਵੇਖਣਾਂ ਅਨੁਸਾਰ ਸੰਭਾਵਤ ਵੋਟਰਾਂ ਵਿਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਪੈਨਸਿਲਵੇਨੀਆ, ਮਿਸ਼ੀਗਨ ਅਤੇ ਵਿਸਕਾਨਸਿਨ ਚ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਚਾਰ-ਚਾਰ ਅੰਕਾਂ ਨਾਲ ਅੱਗੇ ਚੱਲ ਰਹੀ ਹੈ।