ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਟਵੀਟ ਕਰ ਨਟਵਰ ਸਿੰਘ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 11 ਅਗਸਤ - ਰਾਸ਼ਟਰਪਤੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕੀਤਾ, "ਨਟਵਰ ਸਿੰਘ ਦੇ ਦਿਹਾਂਤ ਨਾਲ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਦੇ ਤੌਰ 'ਤੇ ਵੱਖ-ਵੱਖ ਅਹੁਦਿਆਂ 'ਤੇ ਦੇਸ਼ ਦੀ ਸੇਵਾ ਕੀਤੀ। ਇਕ ਉੱਘੇ ਲੇਖਕ ਅਤੇ ਪ੍ਰਸਿੱਧ ਇਤਿਹਾਸਕਾਰ, ਨਟਵਰ ਸਿੰਘ ਜੀ ਦੀ ਅਦੁੱਤੀ ਅਗਵਾਈ ਸਾਡੇ ਸਾਹਿਤਕ ਜਗਤ ਅਤੇ ਸਰਵਜਨਕ ਜੀਵਨ ਵਿਚ ਉਨ੍ਹਾਂ ਵਲੋਂ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ..."।