JALANDHAR WEATHER

ਕਾਜਵੇ ਚ ਜ਼ਿਆਦਾ ਪਾਣੀ ਆ ਜਾਣ ਕਾਰਨ ਰੁੜ੍ਹੀ ਗੱਡੀ, 4 ਮੌਤਾਂ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜੇਜੋਂ ਵਿਚ ਬਣੇ ਕਾਜਵੇ ਵਿਚ ਜ਼ਿਆਦਾ ਪਾਣੀ ਆ ਜਾਣ ਕਾਰਨ ਇਕ ਗੱਡੀ ਰੁੜ੍ਹ ਗਈ। ਗੱਡੀ ਵਿਚ 5 ਜਣੇ ਸਵਾਰ ਸਨ, ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ ਇਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪਹਾੜਾਂ ਵਿਚ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਪੰਜਾਬ ਦੇ ਸੂਏ ਅਤੇ ਚੋਆਂ ਵਿਚ ਭਾਰੀ ਮਾਤਰਾ ਵਿਚ ਪਾਣੀ ਆਇਆ ਹੋਇਆ ਹੈ। ਇਸ ਦੌਰਾਨ ਮਾਹਿਲਪੁਰ ਤੋਂ ਜਾ ਰਿਹਾ ਹਿਮਾਚਲ ਪ੍ਰਦੇਸ਼ ਦਾ ਇਕ ਪਰਿਵਾਰ ਜਦੋਂ ਪਾਣੀ ਵਿਚ ਆਪਣੀ ਗੱਡੀ ਕੱਢ ਰਿਹਾ ਸੀ ਤਾਂ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਗੱਡੀ ਉਸ ਪਾਣੀ ਵਿਚ ਰੁੜ੍ਹ ਗਈ, ਜਿਸ ਕਾਰਨ ਇਕ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ, ਪਰ ਪਿੰਡ ਵਾਸੀਆਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਬਾਹਰ ਕੱਢ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ