ਹਰਿਆਣਾ ਵਿਧਾਨ ਸਭਾ ਚੋਣਾਂ: ਚੰਡੀਗੜ੍ਹ ਪੁੱਜਾ ਚੋਣ ਕਮਿਸ਼ਨ ਦਾ ਵਫ਼ਦ
ਚੰਡੀਗੜ੍ਹ, 12 ਅਗਸਤ- ਹਰਿਆਣਾ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਡਾ. ਐਸ.ਐਸ. ਸੰਧੂ ਦੀ ਅਗਵਾਈ ਹੇਠ ਚੋਣ ਕਮਿਸ਼ਨ ਦਾ ਇਕ ਵਫ਼ਦ ਅੱਜ ਚੰਡੀਗੜ੍ਹ ਪੁੱਜਿਆ।