ਸੁਪਰੀਮ ਕੋਰਟ ਨੇ ਕੇ ਕਵਿਤਾ ਦੀ ਪਟੀਸ਼ਨ ’ਤੇ ਸੀ.ਬੀ.ਆਈ. ਅਤੇ ਈ.ਡੀ. ਨੂੰ ਕੀਤਾ ਨੋਟਿਸ ਜਾਰੀ
ਨਵੀਂ ਦਿੱਲੀ, 12 ਅਗਸਤ- ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ’ਤੇ ਸੀ.ਬੀ.ਆਈ. ਅਤੇ ਈ.ਡੀ. ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ’ਤੇ ਪਾ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਕਵਿਤਾ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ 1 ਜੁਲਾਈ ਨੂੰ ਰੱਦ ਕਰ ਦਿੱਤਾ ਸੀ।