ਜੰਮੂ ਕਸ਼ਮੀਰ: ਅੱਤਵਾਦੀਆਂ ਦੀ ਭਾਲ ਵਿਚ ਤਲਾਸ਼ੀ ਮੁਹਿੰਮ ਜਾਰੀ
ਸ੍ਰੀਨਗਰ, 12 ਅਗਸਤ- ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ, ਸੁਰੱਖਿਆ ਬਲਾਂ ਵਲੋਂ ਬੀਤੇ ਕੱਲ੍ਹ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਖ਼ੇਤਰ ਦੇ ਉੱਚੇ ਇਲਾਕਿਆਂ ਵਿਚ ਇਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਗੋਲੀਬਾਰੀ ਹੋਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਇਲਾਕੇ ’ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।