JALANDHAR WEATHER

29ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਮੌਕੇ 'ਭਾਰਤ-ਪਾਕਿਸਤਾਨ ਸਬੰਧ - ਅਮਨ ਲਈ ਇਕ ਮੌਕਾ ਦਿਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਹਿੰਦ-ਪਾਕਿ ਦੋਸਤੀ ਮੰਚ ਤੇ ਫੋਕਲੋਰ ਰਿਸਰਚ ਅਕੈਡਮੀ ਵਲੋਂ ਅੱਜ ਖ਼ਾਲਸਾ ਕਾਲਜ ਵਿਚ 'ਭਾਰਤ-ਪਾਕਿਸਤਾਨ ਸੰਬੰਧ ਅਮਨ ਲਈ ਇਕ ਮੌਕਾ ਦਿਓ' ਬਾਰੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੇ ਵਿਚਾਰ ਪੇਸ਼ ਕਰਦਿਆਂ ਦੋਵਾਂ ਮੁਲਕਾਂ ਵਿਚ ਵਪਾਰ ਤੇ ਲੋਕਾਂ ਦੀ ਆਵਾਜਾਈ ਲਈ ਅਟਾਰੀ -ਵਾਹਗਾ ਸਰਹੱਦ ਖੋਲ੍ਹਣ ਦੀ ਲੋੜ ਉਤੇ ਜ਼ੋਰ ਦਿੱਤਾ ਤੇ ਦੋਵਾਂ ਮੁਲਕਾਂ ਵਿਚ ਨਫ਼ਰਤ ਦੀ ਰਾਜਨੀਤੀ ਖਤਮ ਕਰਨ ਦੀ ਅਪੀਲ ਕੀਤੀ। ਰਾਤ ਨੂੰ 12 ਵਜੇ ਚੋਣਵੀਆਂ ਸ਼ਖ਼ਸੀਅਤਾਂ ਵਲੋਂ ਅਟਾਰੀ - ਵਾਹਗਾ ਸਰਹੱਦ 'ਤੇ ਮੋਮਬੱਤੀਆਂ ਜਗਾ ਕੇ ਅਮਨ ਤੇ ਦੋਸਤੀ ਦਾ ਪੈਗਾਮ ਦਿੱਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ