JALANDHAR WEATHER

ਢਿੱਲਵਾਂ ਪੁਲਿਸ ਵਲੋਂ 100 ਗ੍ਰਾਮ ਹੈਰੋਇਨ ਤੇ ਕਾਰ ਸਮੇਤ 3 ਕਾਬੂ

ਢਿੱਲਵਾਂ, 14 ਅਗਸਤ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਥਾਣਾ ਢਿੱਲਵਾਂ ਦੀ ਪੁਲਿਸ ਨੇ ਹਾਈਟੈੱਕ ਨਾਕੇ ’ਤੇ ਕਾਰ ’ਚ ਸਵਾਰ ਤਿੰਨ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਤਿੰਨਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਢਿੱਲਵਾਂ ਨੇ ਦੱਸਿਆ ਕਿ ਏ. ਐਸ. ਆਈ. ਲਖਵੀਰ ਸਿੰਘ ਪੁਲਿਸ ਪਾਰਟੀ ਸਮੇਤ ਨਾਕੇ ਉਤੇ ਮੌਜੂਦ ਸੀ। ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਕਾਰ ਅੰਮ੍ਰਿਤਸਰ ਵਲੋਂ ਆਉਂਦੀ ਦਿਖਾਈ ਦਿੱਤੀ। ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ਉਤੇ ਕਾਰ ਰੋਕੀ। ਕਾਰ ਵਿਚ ਤਿੰਨ ਨੌਜਵਾਨ ਸਵਾਰ ਸਨ। ਪੁਲਿਸ ਨੇ ਕਾਰ ਵਿਚ ਸਵਾਰ ਤਿੰਨਾਂ ਨੌਜਵਾਨਾਂ ਨੂੰ ਬਾਹਰ ਕੱਢ ਕੇ ਪੁੱਛਗਿੱਛ ਕੀਤੀ। ਪੁੱਛਣ 'ਤੇ ਉਨ੍ਹਾਂ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਦੋਵੇਂ ਵਾਸੀ ਨਈਆਂ ਵਾਲਾ ਚੌਕ, ਬਾਬਾ ਬਕਾਲਾ ਅੰਮ੍ਰਿਤਸਰ ਦਿਹਾਤੀ ਅਤੇ ਵਰਿੰਦਰਜੀਤ ਸਿੰਘ ਵਾਸੀ ਬਾਬਾ ਬਕਾਲਾ ਅੰਮ੍ਰਿਤਸਰ ਦੱਸਿਆ। ਉਨ੍ਹਾਂ ਦੇ ਕਬਜ਼ੇ 'ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ