ਗੁਰੂਹਰਸਹਾਏ ਵਿਖੇ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
ਗੁਰੂਹਰਸਹਾਏ, 14 ਅਗਸਤ (ਕਪਿਲ ਕੰਧਾਰੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਸੀ, ਅੱਜ ਇੰਦਰ ਦੇਵਤਾ ਵਲੋਂ ਮਿਹਰਬਾਨ ਹੁੰਦੇ ਹੋਏ ਜਿਥੇ ਗੁਰੂਹਰਸਹਾਏ ਵਿਖੇ ਵਰ੍ਹ ਕੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ, ਉਥੇ ਹੀ ਇਸ ਮੀਂਹ ਕਾਰਨ ਸ਼ਹਿਰ ਦੀਆਂ ਗਲੀਆਂ ਤੇ ਬਾਜ਼ਾਰਾਂ ਵਿਚ ਭਾਰੀ ਪਾਣੀ ਜਮ੍ਹਾ ਹੋ ਗਿਆ, ਜਿਸ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।