JALANDHAR WEATHER

ਪੁਲਿਸ ਵਲੋਂ ਸੁਣਵਾਈ ਨਾ ਹੋਣ ਦੇ ਰੋਸ ਵਜੋਂ 2 ਭੈਣਾਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ

ਭਗਤਾ ਭਾਈਕਾ, 14 ਅਗਸਤ (ਸੁਖਪਾਲ ਸਿੰਘ ਸੋਨੀ)-ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਅੱਜ ਸ਼ਾਮੀਂ ਆਪਣੇ ਪਰਿਵਾਰਕ ਮਾਮਲੇ ਨੂੰ ਲੈ ਕੇ 2 ਵਿਆਹੁਤਾ ਲੜਕੀਆਂ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਈਆਂ। ਪਾਣੀ ਵਾਲੀ ਟੈਂਕੀ ਉਪਰ ਚੜ੍ਹੀਆਂ ਲੜਕੀਆਂ ਵਲੋਂ ਆਪਣੇ ਪਤੀਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਉਪਰ ਗੰਭੀਰ ਦੋਸ਼ ਲਗਾਏ ਜਾ ਰਹੇ ਹਨ। ਉਨ੍ਹਾਂ ਵਲੋਂ ਸਥਾਨਕ ਪੁਲਿਸ ਉਪਰ ਵੀ ਉਨ੍ਹਾਂ ਦੀ ਸੁਣਵਾਈ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਖਬਰ ਲਿਖੇ ਜਾਣ ਤੱਕ ਰਿਸ਼ਤੇਦਾਰਾਂ ਅਤੇ ਹੋਰ ਮੈਂਬਰਾਂ ਵਲੋਂ ਲੜਕੀਆਂ ਨੂੰ ਟੈਂਕੀ ਤੋਂ ਉਤਾਰਨ ਦੇ ਯਤਨ ਕੀਤੇ ਜਾ ਰਹੇ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ