ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਗਰੁੱਪ ਵਲੋਂ ਸ਼ੁਰੂ ਕੀਤੀ ਗਈ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਬਾਗੀ ਅਕਾਲੀ ਆਗੂਆਂ ਦੀ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਜਥੇਦਾਰ ਵਡਾਲਾ ਨੂੰ ਗੁਰਦੁਆਰਾ ਸੁਧਾਰ ਲਹਿਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਸੀ।