ਯੂ.ਪੀ. : ਪਟੜੀ ਤੋਂ ਉਤਰੀ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ
ਲਖਨਊ, 18 ਜੁਲਾਈ- ਯੂ. ਪੀ. ਦੇ ਗੋਂਡਾ ਵਿਚ ਇਕ ਵੱਡਾ ਰੇਲ ਹਾਦਸਾ ਹੋਇਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਰੇਲਗੱਡੀ ਗੋਂਡਾ-ਮਾਨਕਾਪੁਰ ਸੈਕਸ਼ਨ ’ਤੇ ਪਟੜੀ ਤੋਂ ਉਤਰ ਗਈ। ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇੇ ਰੇਲ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਜ਼ਖ਼ਮੀਆਂ ਦੇ ਸਹੀ ਤੇ ਤੁਰੰਤ ਇਲਾਜ ਲਈ ਕਿਹਾ ਹੈ। ਇਕ ਵਿਅਕਤੀ ਦੀ ਮੌਤ ਹੋਈ ਦੱਸੀ ਜਾ ਰਹੀ ਹੈ ਤੇ 7 ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ।