JALANDHAR WEATHER

ਥਲ ਸੈਨਾ ਮੁਖੀ ਅੱਜ ਜਾਣਗੇ ਜੰਮੂ

ਨਵੀਂ ਦਿੱਲੀ, 20 ਜੁਲਾਈ- ਰੱਖਿਆ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਅੱਜ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਜੰਮੂ ਦਾ ਦੌਰਾ ਕਰਨਗੇ। ਇਸ ਦੌਰਾਨ ਉਨ੍ਹਾਂ ਨੂੰ ਸੁਰੱਖਿਆ ਬਲਾਂ ਵਲੋਂ ਕਬਜ਼ੇ ਵਿਚ ਲਏ ਜਾ ਰਹੇ ਖ਼ੇਤਰਾਂ ਬਾਰੇ ਕਮਾਂਡਰਾਂ ਵਲੋਂ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਹੋਰ ਸੁਰੱਖਿਆ ਏਜੰਸੀਆਂ ਨਾਲ ਵੀ ਸੁਰੱਖਿਆ ਸਮੀਖਿਆ ਮੀਟਿੰਗ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸੈਨਾ ਮੁਖੀ ਦਾ ਇਹ ਦੌਰਾ 16 ਜੁਲਾਈ ਨੂੰ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਖੇ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਕਾਰਵਾਈ ਵਿਚ ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ