ਯੂ.ਪੀ.ਐਸ.ਈ. ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 20 ਜੁਲਾਈ- ਕਰਮਚਾਰੀ ਅਤੇ ਸਿਖਲਾਈ ਵਿਭਾਗ ਦੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂ.ਪੀ.ਐਸ.ਈ. ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ ਤੇ ਇਸ ਸੰਬੰਧੀ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ।